ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ
ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਭਾਰਤੀ ਵਿੱਦਿਆ ਮੰਦਰ ਸੀਨੀਅਰ ਸਕੈਡਰੀ ਸਕੂਲ ਸੈਕਟਰ-39, ਚੰਡੀਗੜ੍ਹ ਰੋਡ, ਲੁਧਿਆਣਾ ਵਿੱਚ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸੱਤਵੀਂ ਜਮਾਤ ਦੀ ਵਿਦਿਆਰਥਣ ਸੀਰਤ ਚੌਹਾਨ ਨੇ ਸ਼ਕਤੀ ਦੇ ਪੁੰਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਪੰਜ ਪਿਆਰੇ ਦਾ ਨਾਮ ਦੇ ਕੇ ਖਾਲਸਾ ਪੰਥ ਦੀ ਸਥਾਪਨਾ ਨਾਲ ਸਬੰਧਤ ਕਵਿਤਾ ਪੇਸ਼ ਕੀਤੀ। ਛੇਵੀਂ ਜਮਾਤ ਦੇ ਵਿਦਿਆਰਥੀ ਏਕਮਜੋਤ ਸਿੰਘ ਅਤੇ ਹਰਨੀਤ ਕੌਰ ਨੇ ਦੇਹਿ ਸ਼ਿਵਾ ਬਰ ਮੋਹਿ ਇਹੈ ਸ਼ੁਭ ਕਰਮਨ ਤੇ ਕਬਹੂ ਨਾ ਟਰੋਂ ਅਤੇ ਸਤਿਗੁਰੂ ਆਵਣਗੇ ਫੇਰਾ ਪਾਵਣਗੇ ਸ਼ਬਦ ਗਾਇਨ ਦੁਆਰਾ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਸੱਤਵੀਂ ਜਮਾਤ ਦੇ ਅੰਸ਼ ਸ਼ਰਮਾ ਨੇ ਕਲਗੀਧਰ ਗੁਰੂ ਜੀ ਦੇ ਜੀਵਨ ਤੇ ਪ੍ਰਕਾਸ਼ ਪਾਉਂਦਿਆਂ ਹੋਇਆਂ ਸੱਚ ਦੀ ਰਾਹ ਤੇ ਚੱਲਣ ਦੀ ਪ੍ਰੇਰਣਾ ਦਿੱਤੀ।
ਮੁੱਖ ਅਧਿਆਪਕਾ ਸ਼੍ਰੀਮਤੀ ਉਪਾਸਨਾ ਜੀ ਮੋਦਗਿੱਲ ਨੇ ਆਉਣ ਵਾਲੀ ਪੀੜੀ ਨੂੰ ਗੁਰੂ ਜੀ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਦੀ ਪ੍ਰੇਰਣਾ ਦਿੱਤੀ।