ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰਿ ਕੀਯਾ ਪਯਾਨ।। ਤੇਗ਼ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ ।। « 15/Dec/2023
ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰਿ ਕੀਯਾ ਪਯਾਨ।। ਤੇਗ਼ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ ।।
ਭਾਰਤੀਯ ਵਿੱਦਿਆ ਮੰਦਰ ਸੀਨੀਅਰ ਸਕੈਂਡਰੀ ਸਕੂਲ ਸੈਕਟਰ 39 ਚੰਡੀਗੜ੍ਹ ਰੋਡ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਮਿਤੀ - 15 ਦਸੰਬਰ 2023
ਸੰਤ ਸਰੂਪ ,ਅਡੋਲ ਚਿੱਤ , ਨਿਰਭੈ ਸੁਭਾਅ ਦੇ ਮਾਲਕ ਅਤੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸੰਦਰਭ ਵਿੱਚ ਭਾਰਤੀਯ ਵਿੱਦਿਆ ਮੰਦਰ ਸੀਨੀਅਰ ਸਕੈਂਡਰੀ ਸਕੂਲ ਸੈਕਟਰ 39 ਚੰਡੀਗੜ੍ਹ ਰੋਡ ਲੁਧਿਆਣਾ ਵਿਖੇ ਗੁਰਮਤਿ ਸਮਾਗਮ ਬੜੇ ਭਾਵਪੂਰਤ ਢੰਗ ਨਾਲ ਮਨਾਇਆ ਗਿਆ । ਇਸ ਸ਼ੁਭ ਦਿਹਾੜੇ ਤੇ ਵਿਦਿਆਰਥੀਆਂ ਵੱਲੋਂ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸ ਦਾ ਅਰੰਭ ਅੰਮ੍ਰਿਤਮਈ ਬਾਣੀ ਵਿਚਲੇ ਨੌਵੇਂ ਪਾਤਸ਼ਾਹ ਦੇ ਸਲੋਕਾਂ ਦੇ ਕੀਰਤਨ ਪ੍ਰਵਾਹ ਨਾਲ ਹੋਇਆ । ਜਿਸ ਦਾ ਗਾਇਨ ਸੱਤਵੀਂ ਜਮਾਤ ਦੀ ਅਰਸ਼ਨੀਤ ਕੌਰ ਨੇ ਆਪਣੀ ਰਸਭਿੰਨੀ ਅਵਾਜ਼ ਵਿੱਚ ਕੀਤਾ ਤੇ ਮਾਹੌਲ ਨੂੰ ਭਗਤੀ ਭਾਵਨਾ ਦੇ ਰੰਗ ਵਿੱਚ ਰੰਗ ਦਿੱਤਾ। ਚੋਥੀ ਤੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਦੁਆਰਾ ਗੁਰੂ ਜੀ ਦੀ ਮਹਿਮਾ ਤੇ ਨਾਲ ਨਾਲ ਉਹਨਾਂ ਦੀ ਲਾਸਾਨੀ ਸ਼ਹਾਦਤ ਦੀ ਵਿਆਖਿਆ ਕਰਦੇ ਹੋਏ ਜੋਸ਼ ਭਰਪੂਰ ਵਾਤਾਵਰਣ ਸਿਰਜ ਦਿੱਤਾ। ਅੱਠਵੀਂ ਜਮਾਤ ਦੇ ਵਿਦਿਆਰਥੀ ਰਿਧੀ ਅਤੇ ਜਾਨਵੀ ਨੇ ਬੜੇ ਹੀ ਸੁੰਦਰ ਢੰਗ ਨਾਲ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਤੇ
ਉਨ੍ਹਾਂ ਦੁਆਰਾ ਦੱਸੇ ਗਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਉਪਾਸਨਾ ਮੋਦਗਿੱਲ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਅੱਜ ਦੇ ਜੀਵਨ ਵਿਚ ਮਹੱਤਵ ਦੱਸਦਿਆਂ ਹੋਇਆਂ "ਸੀਸੁ ਦੀਆ ਪਰ ਸਿਰਰੁ ਨਾ ਦੀਆ" ਦੀ ਵਿਆਖਿਆ ਕਰਦਿਆਂ ਹੋਇਆਂ ਗੁਰੂ ਜੀ ਦੇ ਮਹਾਨ ਬਲੀਦਾਨ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੁਆਰਾ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ।