ਹੱਕ ਹੱਕ ਆਗਾਹ ਗੁਰ ਗੋਬਿੰਦ ਸਿੰਘ, ਸ਼ਾਹੇ ਸ਼ਹਿਨਸ਼ਾਹ ਗੁਰੂ ਗੋਬਿੰਦ ਸਿੰਘ।
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ
ਖਾਲਸਾ ਪੰਥ ਦੇ ਬਾਨੀ, ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਭਾਰਤੀਯ ਵਿੱਦਿਆ ਮੰਦਰ, ਸੀਨੀਅਰ ਸੈਕੰਡਰੀ ਸਕੂਲ, ਸੈਕਟਰ-39, ਚੰਡੀਗੜ੍ਹ ਮਾਰਗ, ਲੁਧਿਆਣਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਨਲਾਈਨ ਸ਼ਬਦ ਗਾਇਨ ਅਤੇ ਕਵਿਤਾਵਾਂ ਸੁਣਾ ਕੇ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ।
ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਚੌਪਈ ਸਾਹਿਬ ਦਾ ਪਾਠ ਕਰਕੇ ਅਤੇ ਗੁਰੂ ਜੀ ਦਾ ਆਸ਼ੀਰਵਾਦ ਲੈ ਕੇ ਸੱਚ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਪ੍ਰਿੰਸੀਪਲ ਸ਼੍ਰੀਮਤੀ ਉਪਾਸਨਾ ਮੋਦਗਿਲ ਜੀ ਨੇ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਸਾਹਿਬ ਦੁਆਰਾ ਦੱਸੀਆਂ ਕਦਰਾਂ-ਕੀਮਤਾਂ ਨਾਲ ਜੁੜੇ ਰਹਿੰਦੇ ਹੋਏ ਉਹਨਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ।