SHAHEED UDHAM SINGH 2024 « 01/Jan/1970
ਭਾਰਤੀਯ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜੋਸ਼ ਨਾਲ ਮਹਾਨ ਕ੍ਰਾਂਤੀਕਾਰੀ ਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਭਾਰਤ ਮਾਂ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਹੋਇਆਂ ਭਾਰਤੀਯ ਵਿੱਦਿਆ ਮੰਦਿਰ ਸੀਨੀਅਰ ਸਕੈਡੰਰੀ ਸਕੂਲ ਸੈਕਟਰ 39 ਚੰਡੀਗੜ੍ਹ ਰੋਡ ਵੱਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬੜੇ ਉਤਸ਼ਾਹ ਅਤੇ ਮਾਣ ਮੱਤੇ ਢੰਗ ਨਾਲ ਮਨਾਇਆ ਗਿਆ। ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਦਾ ਦੌਰਾ ਕਰਕੇ ਜਾਣਕਾਰੀ ਪ੍ਰਾਪਤ ਕੀਤੀ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਿਲ ਖਿੱਚਵੇਂ ਪੋਸਟਰ ਅਤੇ ਸਲੋਗਨ ਬਣਾ ਕੇ ਊਧਮ ਸਿੰਘ ਲਈ ਆਪਣੇ ਪਿਆਰ ਅਤੇ ਭਾਰਤ ਮਾਂ ਦੀ ਆਜ਼ਾਦੀ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਬਾਖ਼ੂਬੀ ਕੀਤਾ। ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਸ਼ਣ ਕਲਾ ਦੇ ਮਾਧਿਅਮ ਨਾਲ ਦੇਸ਼ ਭਗਤ ਦੀ ਕੁਰਬਾਨੀ ਨੂੰ ਯਾਦ ਕਰਕੇ ਮਾਹੌਲ ਨੂੰ ਇਨਕਲਾਬੀ ਰੰਗ ਵਿੱਚ ਰੰਗ ਦਿੱਤਾ। ਜਮਾਤ ਪਹਿਲੀ ਤੇ ਦੂਜੀ ਤੱਕ ਦੇ ਵਿਦਿਆਰਥੀਆਂ ਨੇ ਕਈ ਕਿਰਿਆਤਮਕ ਸਰਗਰਮੀਆਂ ਵਿੱਚ ਭਾਗ ਲੈ ਕੇ ਇਨਕਲਾਬੀ ਯੋਧੇ ਨੂੰ ਭਾਵ ਪੂਰਤ ਸ਼ਰਧਾਂਜਲੀ ਭੇਂਟ ਕੀਤੀ । ਜਿਸ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਭਾਰਤ ਮਾਂ ਲਈ ਆਪਣੀ ਜਾਨ ਵਾਰ ਦਿੱਤੀ ਤੇ ਆਪਣੇ ਕੀਤੇ ਹੋਏ ਪ੍ਰਣ ਨੂੰ ਪੂਰਾ ਕੀਤਾ।
ਮੁੱਖ ਅਧਿਆਪਕਾ ਸ੍ਰੀਮਤੀ ਉਪਾਸਨਾ ਮੋਦਗਿੱਲ ਜੀ ਨੇ ਮਹਾਨ ਕ੍ਰਾਂਤੀਕਾਰੀ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ।