LOHRI 2024 « 01/Jan/1970
ਹਰ ਤਿਉਹਾਰ ਲਿਆਵੇ ਖੁਸ਼ੀਆਂ ਦੀ ਸੌਗਾਤ,
ਜੀਵਨ ਜਗ ਮਗਾ ਦੇਵੇ ਲੋਹੜੀ ਦਾ ਪ੍ਰਕਾਸ਼।
ਚਾਅ ਅਤੇ ਉਤਸ਼ਾਹ ਨਾਲ ਮਨਾਇਆ ਖੁਸ਼ੀਆਂ ਦਾ ਤਿਉਹਾਰ ਲੋਹੜੀ
ਪੰਜਾਬ ਦਾ ਸੱਭਿਆਚਾਰਕ ਤਿਉਹਾਰ ਲੋਹੜੀ ਅੱਜ ਭਾਰਤੀਯ ਵਿੱਦਿਆ ਮੰਦਰ ਸੀਨੀਅਰ ਸਕੈਡੰਰੀ ਸਕੂਲ, ਸੈਕਟਰ 39 ਚੰਡੀਗੜ੍ਹ ਰੋਡ ਲੁਧਿਆਣਾ ਵਿੱਚ ਬਹੁਤ ਹੀ ਉਤਸ਼ਾਹ ਪੂਰਵਕ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਮਨਾਇਆ ਗਿਆ। ਇਸ ਮੌਕੇ ਤੇ ਜਮਾਤ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਪੰਜਾਬੀ ਗੱਭਰੂ ਅਤੇ ਮੁਟਿਆਰ ਦੇ ਪਰੰਪਰਾਗਤ ਪੰਜਾਬੀ ਪਹਿਰਾਵੇ ਵਿੱਚ ਸੱਜ ਕੇ ਬੋਲੀਆਂ, ਟੱਪੇ, ਲੋਕ-ਗੀਤ, ਗਿੱਧਾ, ਭੰਗੜਾ ਆਦਿ ਗਤੀਵਿਧੀਆਂ ਵਿਚ ਭਾਗ ਲੈਂਦੇ ਹੋਏ ਪੰਜਾਬੀ ਸੱਭਿਅਤਾ ਨੂੰ ਸੁਰਜੀਤ ਕਰ ਦਿੱਤਾ। ਜਮਾਤ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਕਲਾ- ਕ੍ਰਿਤੀਆਂ ਅਤੇ ਸ਼ਿਲਪਕਾਰੀ ਨਾਲ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਦਰਸ਼ਨ ਕੀਤਾ।
ਮੁੱਖ ਅਧਿਆਪਕਾ ਸ੍ਰੀਮਤੀ ਉਪਾਸਨਾ ਮੋਦਗਿਲ ਜੀ ਨੇ ਲੋਹੜੀ ਦੇ ਇਸ ਪਵਿੱਤਰ ਤਿਉਹਾਰ ਤੇ ਵਿਦਿਆਰਥੀਆਂ ਨੂੰ ਪਤੰਗ ਬਾਜ਼ੀ ਵੇਲ਼ੇ ਵਰਤੋਂ ਵਿੱਚ ਹੋਣ ਵਾਲੀ ਪਲਾਸਟਿਕ ਡੋਰ ਦੇ ਖਤਰਿਆਂ ਤੋਂ ਸੁਚੇਤ ਰਹਿਣ ਦੇ ਨਾਲ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਿਰਫ ਤਿਉਹਾਰ ਨਹੀਂ ਬਲਕਿ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਪ੍ਰਤੀਕ ਹੈ, ਸੋ ਸਾਨੂੰ ਕ੍ਰੋਧ, ਹੰਕਾਰ ,ਈਰਖਾ ਅਤੇ ਨਿੰਦਿਆ ਵਰਗੀਆਂ ਬੁਰਾਈਆਂ ਨੂੰ ਲੋਹੜੀ ਦੀ ਪਵਿੱਤਰ ਅਗਨੀ ਵਿਚ ਭੇਂਟ ਕਰਕੇ ਇਹਨਾਂ ਤੋਂ ਮੁਕਤੀ ਪ੍ਰਾਪਤ ਕਰਨੀ ਚਾਹੀਦੀ ਹੈ।