ਗੁਰੂ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ « 23/Dec/2025
*ਲੱਖ ਵਾਰੀ ਪ੍ਰਣਾਮ ਆਸਾਡਾ ,*ਗੁਰੂ ਗੋਬਿੰਦ ਦੇ ਫਰਜ਼ੰਦਾਂ ਨੂੰ*
*ਜਾਨ ਵਾਰ ਗਏ ਧਰਮ ਨਾ ਛੱਡਿਆ,*
*ਖੇਰੂੰ ਖੇਰੂੰ ਕਰ ਗਏ ਜਿਹੜੇ ਜ਼ੁਲਮ ਦੀਆਂ ਕੰਧਾਂ ਨੂੰ*। *
ਮਿਤੀ 23/12/2025
*ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ- ਕੋਟਿ ਪ੍ਰਣਾਮ*
*ਭਾਰਤੀਯ ਵਿੱਦਿਆ ਮੰਦਰ ਸੈਕਟਰ 39 ਚੰਡੀਗੜ੍ਹ ਰੋਡ ਸਕੂਲ* ਵਿੱਚ *ਗੁਰੂ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ* ਬੜੀ ਸ਼ਰਧਾ-ਪੂਰਵਕ ਮਨਾਇਆ ਗਿਆ। ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਬਾਰੇ ਜਾਗਰੂਕ ਕਰਵਾਇਆ ਕਿ ਕਿਵੇਂ *ਛੋਟੀਆਂ ਜਿੰਦਾਂ ਨੇ ਧਰਮ ਦੀ ਰੱਖਿਆ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।*
ਇਸ ਮੌਕੇ 'ਤੇ ਪਹਿਲੀ ਅਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨਾਲ ਭਰੇ ਜੀਵਨ ਦੀ ਡਾਕੂਮੈਂਟਰੀ ਦਿਖਾਈ ਗਈ। ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਕੁਰਬਾਨੀ 'ਤੇ ਅਧਾਰਤ ਇੱਕ *ਬਾਲ ਕਵੀ ਦਰਬਾਰ* ਦਾ ਆਯੋਜਨ ਕੀਤਾ, ਜਿਸ ਵਿੱਚ ਬੱਚਿਆਂ ਨੇ ਆਪਣੇ ਭਾਵੁਕ ਪ੍ਰਗਟਾਵੇ ਨਾਲ ਸਾਰਿਆਂ ਨੂੰ ਪ੍ਰਭਾਵਿਤ ਕਰਨ ਦੇ ਨਾਲ ਭਾਵੁਕ ਕਰ ਦਿੱਤਾ। ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੇਂਟਿੰਗਾਂ ਰਾਹੀਂ ਸਾਹਿਬਜ਼ਾਦਿਆਂ ਦੀ ਸ਼ਾਨਦਾਰ ਹਿੰਮਤ, ਸ਼ਰਧਾ ਅਤੇ ਕੁਰਬਾਨੀ ਨੂੰ ਸਪਸ਼ਟ ਰੂਪ ਵਿੱਚ ਦਰਸਾਇਆ। ਪ੍ਰੋਗਰਾਮ ਦੇ ਹਿੱਸੇ ਵਜੋਂ, ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰੇਰਨਾਦਾਇਕ ਭਾਸ਼ਣ ਪੇਸ਼ ਕੀਤੇ, ਜਿਸ ਵਿੱਚ ਛੋਟੀ ਉਮਰ ਵਿੱਚ ਇਨ੍ਹਾਂ ਬਹਾਦਰ ਸਾਹਿਬਜ਼ਾਦਿਆਂ ਦੀ ਬੇਮਿਸਾਲ ਬਹਾਦਰੀ ਅਤੇ ਜ਼ੁਲਮ ਦੇ ਸਾਮ੍ਹਣੇ ਉਨ੍ਹਾਂ ਦੀ ਦ੍ਰਿੜਤਾ ਨੂੰ ਉਜਾਗਰ ਕੀਤਾ ਗਿਆ। ਇਸ ਤੋਂ ਇਲਾਵਾ, ਪੰਜਾਬੀ ਅਧਿਆਪਕਾ ਸ਼੍ਰੀਮਤੀ ਵੀਨੂ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੱਚ, ਹਿੰਮਤ ਅਤੇ ਧਾਰਮਿਕਤਾ ਦੀ ਇੱਕ ਅਮਿੱਟ ਉਦਾਹਰਣ ਦੱਸਿਆ।
ਇਸ ਮੌਕੇ ਸਕੂਲ ਦੇ *ਪ੍ਰਿੰਸੀਪਲ ਸ੍ਰੀਮਤੀ ਉਪਾਸਨਾ ਮੋਦਗਿਲ ਜੀ ਨੇ ਸ਼ਰਧਾ ਦੇ ਫੁੱਲ ਭੇੰਟ ਕਰਦੇ ਹੋਏ ਆਤਮ ਵਿਸ਼ਵਾਸ਼ ਅਤੇ ਦ੍ਰਿੜਤਾ ਦੀ ਮੂਰਤ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਲਾਲ ਧੰਨ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਧੰਨ ਬਾਬਾ ਫ਼ਤਹਿ ਸਿੰਘ ਜੀ ਅਤੇ ਪੂਜਨੀਕ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਨਮਸਕਾਰ ਕਰਦੇ ਹੋਏ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਅਸੀਂ ਵੀ ਉਹਨਾਂ ਮਹਾਨ ਸ਼ਹੀਦਾਂ ਵਾਂਗ ਇਨਸਾਨੀਅਤ ਅਤੇ ਧਰਮ ਦੇ ਫ਼ਰਜ਼ਾਂ ਨੂੰ ਨਿਭਾ ਸਕੀਏ।*